Jalandhar Encounter

Jalandhar Encounter : ਸ਼ਾਹਕੋਟ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁੱਠਭੇੜ ,ਪੁਲਿਸ ਦੀ ਜਵਾਬੀ ਫਾਇਰਿੰਗ 'ਚ 2 ਜ਼ਖਮੀ

Written by:

Nischal Nayyar

Last Updated: July 07 2025 02:10:02 PM

jalandhar encounter  ਸ਼ਾਹਕੋਟ ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁੱਠਭੇੜ ਪੁਲਿਸ ਦੀ ਜਵਾਬੀ ਫਾਇਰਿੰਗ ਚ 2 ਜ਼ਖਮੀ

Jalandhar Encounter : ਸ਼ਾਹਕੋਟ 'ਚ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁੱਠਭੇੜ ,ਪੁਲਿਸ ਦੀ ਜਵਾਬੀ ਫਾਇਰਿੰਗ 'ਚ 2 ਜ਼ਖਮੀ
Jalandhar Encounter : ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿੱਚ ਪੁਲਿਸ ਪਾਰਟੀ ਅਤੇ 2 ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਹ ਮੁੱਠਭੇੜ ਉਸ ਸਮੇਂ ਹੋਈ ,ਜਦੋਂ ਦੋਵੇਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ

Jalandhar Encounter : ਜਲੰਧਰ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ 2 ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਇਲਾਕੇ ਵਿੱਚ ਪੁਲਿਸ ਪਾਰਟੀ ਅਤੇ 2 ਗੈਂਗਸਟਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਹ ਮੁੱਠਭੇੜ ਉਸ ਸਮੇਂ ਹੋਈ ,ਜਦੋਂ ਦੋਵੇਂ ਆਰੋਪੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ 'ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ।

ਪੁਲਿਸ ਅਨੁਸਾਰ ਪੁਲਿਸ ਨੇ ਸ਼ਾਹਕੋਟ ਫਾਟਕ ਪੁਲ ਦੇ ਹੇਠਾਂ ਦੋਵਾਂ ਸ਼ੱਕੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਸ 'ਤੇ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਵੇਂ ਆਰੋਪੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੋਵਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਤੋਂ ਹਥਿਆਰ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ। ਫਿਲਹਾਲ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।


ਦੋਵਾਂ ਵਿਰੁੱਧ ਪਹਿਲਾਂ ਵੀ ਕਈ ਮਾਮਲੇ ਦਰਜ 

ਇਸ ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਜਾਣਗੇ। ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਵਿਰੁੱਧ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ। ਹੁਣ ਜਾਂਚ ਕੀਤੀ ਜਾ ਰਹੀ ਹੈ ਕਿ ਦੋਵਾਂ ਗੈਂਗਸਟਰਾਂ ਵਿਰੁੱਧ ਪੰਜਾਬ ਦੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ ਅਤੇ ਉਨ੍ਹਾਂ ਵੱਲੋਂ ਹੋਰ ਕਿਹੜੇ-ਕਿਹੜੇ ਅਪਰਾਧ ਕੀਤੇ ਗਏ ਹਨ। ਇਸ ਦੇ ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਆਰੋਪੀਆਂ ਨੇ ਕਿਹੜੇ-ਕਿਹੜੇ ਅਪਰਾਧ ਕਰਨੇ ਸਨ।

Related to this topic: